ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਨੂੰ ਕੋਰਟ ਲਿਜਾਣ ਤੋਂ ਪਹਿਲਾਂ ਦੋਵਾਂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ। ਦਰਅਸਲ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਕਾਮੇਡੀਅਨ ਭਾਰਤੀ ਸਿੰਘ (Bharti Singh) ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਸ ਦੇ ਪਤੀ ਹਰਸ਼ ਲਿਮਬਾਚੀਆ ਨੂੰ ਵੀ ਐਨਸੀਬੀ ਨੇ ਗ੍ਰਿਫਤਾਰ ਕਰ ਲਿਆ।

ਸ਼ਨੀਵਾਰ ਸਵੇਰੇ ਕਾਮੇਡੀਅਨ ਭਾਰਤੀ ਸਿੰਘ (Bharti Singh) ਦੇ ਮੁੰਬਈ ਵਾਲੇ ਘਰ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ।ਇਸ ਦੌਰਾਨ ਉਸਦੇ ਘਰ ਵਿੱਚੋਂ ਅੱਜ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ ਸੀ। ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ।ਅੱਜ ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ।

Source by [author_name]

LEAVE A REPLY

Please enter your comment!
Please enter your name here