ਬਠਿੰਡਾ ‘ਚ ਡੇਰਾ ਪ੍ਰੇਮੀ ਦਾ ਕਤਲ ਹੋਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ।
ਭਗਤਾ ਭਾਈ ਕਾ ‘ਚ ਡੇਰਾ ਪ੍ਰੇਮੀ ਦਾ ਕਤਲ ਕੀਤੇ ਜਾਣ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਬੇ ਗਰੁੱਪ ਨੇ ਲਈ ਹੈ। ਫੇਸਬੁੱਕ ਪੋਸਟ ਰਾਹੀਂ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਕਿ ਇਨ੍ਹਾਂ ਲੋਕਾਂ ਨੇ ਸ੍ਰੀ ਗੁਰੂ ਗ੍ਰੰਥਾ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ। ਸਾਡੇ ਪਿਤਾ ਦੀ ਬੇਅਦਬੀ ਕੀਤੀ ਸੀ। ਇਹ ਕਤਲ ਹਰਜਿੰਦਰ ਤੇ ਅਮਨੇ ਨੇ ਕੀਤਾ ਹੈ।